Sri Guru Granth Sahib Ji

Ang 903

更换译本

1 ਆਖੁ ਗੁਣਾ ਕਲਿ ਆਈਐ ॥

2 ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥

3 ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥

4 ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥

5 ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥

6 ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥

7 ਕਲਿ ਪਰਵਾਣੁ ਕਤੇਬ ਕੁਰਾਣੁ ॥

8 ਪੋਥੀ ਪੰਡਿਤ ਰਹੇ ਪੁਰਾਣ ॥

9 ਨਾਨਕ ਨਾਉ ਭਇਆ ਰਹਮਾਣੁ ॥

10 ਕਰਿ ਕਰਤਾ ਤੂ ਏਕੋ ਜਾਣੁ ॥੭॥

11 ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥

12 ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥

13 ਰਾਮਕਲੀ ਮਹਲਾ ੧ ॥

14 ਜਗੁ ਪਰਬੋਧਹਿ ਮੜੀ ਬਧਾਵਹਿ ॥

15 ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥

16 ਮਮਤਾ ਮੋਹੁ ਕਾਮਣਿ ਹਿਤਕਾਰੀ ॥

17 ਨਾ ਅਉਧੂਤੀ ਨਾ ਸੰਸਾਰੀ ॥੧॥

18 ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥

19 ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥

20 ਗਾਵਹਿ ਗੀਤ ਨ ਚੀਨਹਿ ਆਪੁ ॥

21 ਕਿਉ ਲਾਗੀ ਨਿਵਰੈ ਪਰਤਾਪੁ ॥

22 ਗੁਰ ਕੈ ਸਬਦਿ ਰਚੈ ਮਨ ਭਾਇ ॥

23 ਭਿਖਿਆ ਸਹਜ ਵੀਚਾਰੀ ਖਾਇ ॥੨॥

24 ਭਸਮ ਚੜਾਇ ਕਰਹਿ ਪਾਖੰਡੁ ॥

25 ਮਾਇਆ ਮੋਹਿ ਸਹਹਿ ਜਮ ਡੰਡੁ ॥

26 ਫੂਟੈ ਖਾਪਰੁ ਭੀਖ ਨ ਭਾਇ ॥

27 ਬੰਧਨਿ ਬਾਧਿਆ ਆਵੈ ਜਾਇ ॥੩॥

28 ਬਿੰਦੁ ਨ ਰਾਖਹਿ ਜਤੀ ਕਹਾਵਹਿ ॥

29 ਮਾਈ ਮਾਗਤ ਤ੍ਰੈ ਲੋਭਾਵਹਿ ॥

30 ਨਿਰਦਇਆ ਨਹੀ ਜੋਤਿ ਉਜਾਲਾ ॥

31 ਬੂਡਤ ਬੂਡੇ ਸਰਬ ਜੰਜਾਲਾ ॥੪॥

32 ਭੇਖ ਕਰਹਿ ਖਿੰਥਾ ਬਹੁ ਥਟੂਆ ॥

33 ਝੂਠੋ ਖੇਲੁ ਖੇਲੈ ਬਹੁ ਨਟੂਆ ॥

34 ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥

35 ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥

36 ਮੁੰਦ੍ਰਾ ਫਟਕ ਬਨਾਈ ਕਾਨਿ ॥

37 ਮੁਕਤਿ ਨਹੀ ਬਿਦਿਆ ਬਿਗਿਆਨਿ ॥

38 ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥

39 ਪਸੂ ਭਏ ਨਹੀ ਮਿਟੈ ਨੀਸਾਨਾ ॥੬॥

40 ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥

41 ਸਬਦੁ ਵੀਚਾਰੈ ਚੂਕਸਿ ਸੋਗਾ ॥

42 ਊਜਲੁ ਸਾਚੁ ਸੁ ਸਬਦੁ ਹੋਇ ॥

43 ਜੋਗੀ ਜੁਗਤਿ ਵੀਚਾਰੇ ਸੋਇ ॥੭॥

44 ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥

45 ਥਾਪਿ ਉਥਾਪੇ ਕਰੇ ਸੁ ਹੋਗੁ ॥

46 ਜਤੁ ਸਤੁ ਸੰਜਮੁ ਸਚੁ ਸੁਚੀਤੁ ॥

47 ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥

48 ਰਾਮਕਲੀ ਮਹਲਾ ੧ ॥

49 ਖਟੁ ਮਟੁ ਦੇਹੀ ਮਨੁ ਬੈਰਾਗੀ ॥

50 ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥

51 ਵਾਜੈ ਅਨਹਦੁ ਮੇਰਾ ਮਨੁ ਲੀਣਾ ॥

52 ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥

53 ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥

54 ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题