Ang 923
1 ਰਾਮਕਲੀ ਸਦੁ ॥
2 ੴ ਸਤਿਗੁਰ ਪ੍ਰਸਾਦਿ ॥
3 ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥
4 ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥
5 ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥
6 ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥
7 ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥
8 ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥
9 ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥
10 ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥
11 ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥
12 ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥
13 ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥
14 ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥
15 ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥
16 ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥
17 ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥
18 ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥
19 ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥
20 ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥
21 ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥
22 ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥
23 ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥
24 ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥
25 ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥
26 ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥
27 ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥
28 ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥
29 ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥
30 ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥
31 ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥
32 ਰਾਮਦਾਸ ਸੋਢੀ ਤਿਲਕੁ ਦੀਆ ਗੁਰਸਬਦੁ ਸਚੁ ਨੀਸਾਣੁ ਜੀਉ ॥੫॥