Ang 924
1 ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥
2 ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥
3 ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥
4 ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥
5 ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥
6 ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥
7 ਰਾਮਕਲੀ ਮਹਲਾ ੫ ਛੰਤ ॥
8 ੴ ਸਤਿਗੁਰ ਪ੍ਰਸਾਦਿ ॥
9 ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥
10 ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥
11 ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥
12 ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥
13 ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥
14 ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥
15 ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥
16 ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥
17 ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥
18 ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥
19 ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥
20 ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥
21 ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥
22 ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥
23 ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥
24 ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥
25 ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥
26 ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥
27 ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥
28 ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥
29 ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥
30 ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥
31 ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥
32 ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥