Ang 928
1 ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥
2 ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥
3 ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
4 ਸਲੋਕ ॥
5 ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥
6 ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥
7 ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥
8 ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥
9 ਛੰਤੁ ॥
10 ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥
11 ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥
12 ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥
13 ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥
14 ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥
15 ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
16 ਸਲੋਕ ॥
17 ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥
18 ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥
19 ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥
20 ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥
21 ਛੰਤੁ ॥
22 ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥
23 ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥
24 ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥
25 ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥
26 ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥
27 ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥
28 ਸਲੋਕ ॥
29 ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥
30 ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥
31 ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥
32 ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥
33 ਛੰਤੁ ॥
34 ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥
35 ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥
36 ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥
37 ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥
38 ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥
39 ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥
40 ਸਲੋਕ ॥
41 ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥
42 ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥