Ang 933
1 ਕਾਇਆ ਛੀਜੈ ਭਈ ਸਿਬਾਲੁ ॥੨੪॥
2 ਜਾਪੈ ਆਪਿ ਪ੍ਰਭੂ ਤਿਹੁ ਲੋਇ ॥
3 ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥
4 ਜਿਉ ਭਾਵੈ ਤਿਉ ਰਾਖਹਿ ਰਾਖੁ ॥
5 ਜਸੁ ਜਾਚਉ ਦੇਵੈ ਪਤਿ ਸਾਖੁ ॥
6 ਜਾਗਤੁ ਜਾਗਿ ਰਹਾ ਤੁਧੁ ਭਾਵਾ ॥
7 ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥
8 ਜੈ ਜੈ ਕਾਰੁ ਜਪਉ ਜਗਦੀਸ ॥
9 ਗੁਰਮਤਿ ਮਿਲੀਐ ਬੀਸ ਇਕੀਸ ॥੨੫॥
10 ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥
11 ਝੂਰਿ ਮਰੈ ਦੇਖੈ ਪਰਮਾਦੁ ॥
12 ਜਨਮਿ ਮੂਏ ਨਹੀ ਜੀਵਣ ਆਸਾ ॥
13 ਆਇ ਚਲੇ ਭਏ ਆਸ ਨਿਰਾਸਾ ॥
14 ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥
15 ਕਾਲੁ ਨ ਚਾਂਪੈ ਹਰਿ ਗੁਣ ਗਾਇ ॥
16 ਪਾਈ ਨਵ ਨਿਧਿ ਹਰਿ ਕੈ ਨਾਇ ॥
17 ਆਪੇ ਦੇਵੈ ਸਹਜਿ ਸੁਭਾਇ ॥੨੬॥
18 ਞਿਆਨੋ ਬੋਲੈ ਆਪੇ ਬੂਝੈ ॥
19 ਆਪੇ ਸਮਝੈ ਆਪੇ ਸੂਝੈ ॥
20 ਗੁਰ ਕਾ ਕਹਿਆ ਅੰਕਿ ਸਮਾਵੈ ॥
21 ਨਿਰਮਲ ਸੂਚੇ ਸਾਚੋ ਭਾਵੈ ॥
22 ਗੁਰੁ ਸਾਗਰੁ ਰਤਨੀ ਨਹੀ ਤੋਟ ॥
23 ਲਾਲ ਪਦਾਰਥ ਸਾਚੁ ਅਖੋਟ ॥
24 ਗੁਰਿ ਕਹਿਆ ਸਾ ਕਾਰ ਕਮਾਵਹੁ ॥
25 ਗੁਰ ਕੀ ਕਰਣੀ ਕਾਹੇ ਧਾਵਹੁ ॥
26 ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥
27 ਟੂਟੈ ਨੇਹੁ ਕਿ ਬੋਲਹਿ ਸਹੀ ॥
28 ਟੂਟੈ ਬਾਹ ਦੁਹੂ ਦਿਸ ਗਹੀ ॥
29 ਟੂਟਿ ਪਰੀਤਿ ਗਈ ਬੁਰ ਬੋਲਿ ॥
30 ਦੁਰਮਤਿ ਪਰਹਰਿ ਛਾਡੀ ਢੋਲਿ ॥
31 ਟੂਟੈ ਗੰਠਿ ਪੜੈ ਵੀਚਾਰਿ ॥
32 ਗੁਰਸਬਦੀ ਘਰਿ ਕਾਰਜੁ ਸਾਰਿ ॥
33 ਲਾਹਾ ਸਾਚੁ ਨ ਆਵੈ ਤੋਟਾ ॥
34 ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥
35 ਠਾਕਹੁ ਮਨੂਆ ਰਾਖਹੁ ਠਾਇ ॥
36 ਠਹਕਿ ਮੁਈ ਅਵਗੁਣਿ ਪਛੁਤਾਇ ॥
37 ਠਾਕੁਰੁ ਏਕੁ ਸਬਾਈ ਨਾਰਿ ॥
38 ਬਹੁਤੇ ਵੇਸ ਕਰੇ ਕੂੜਿਆਰਿ ॥
39 ਪਰ ਘਰਿ ਜਾਤੀ ਠਾਕਿ ਰਹਾਈ ॥
40 ਮਹਲਿ ਬੁਲਾਈ ਠਾਕ ਨ ਪਾਈ ॥
41 ਸਬਦਿ ਸਵਾਰੀ ਸਾਚਿ ਪਿਆਰੀ ॥
42 ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥
43 ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥
44 ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥
45 ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥
46 ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥
47 ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥
48 ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥
49 ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥
50 ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥
51 ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥
52 ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥
53 ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥
54 ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥
55 ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥