Sri Guru Granth Sahib Ji

Ang 937

更换译本

1 ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥

2 ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥

3 ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥

4 ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥

5 ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥

6 ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥

7 ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥

8 ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥

9 ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥

10 ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥

11 ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥

12 ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥

13 ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥

14 ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥

15 ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥

16 ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥

17 ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥

18 ਸ੍ਰਿਸਟੇ ਭੇਉ ਨ ਜਾਣੈ ਕੋਇ ॥

19 ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥

20 ਸੰਪੈ ਕਉ ਈਸਰੁ ਧਿਆਈਐ ॥

21 ਸੰਪੈ ਪੁਰਬਿ ਲਿਖੇ ਕੀ ਪਾਈਐ ॥

22 ਸੰਪੈ ਕਾਰਣਿ ਚਾਕਰ ਚੋਰ ॥

23 ਸੰਪੈ ਸਾਥਿ ਨ ਚਾਲੈ ਹੋਰ ॥

24 ਬਿਨੁ ਸਾਚੇ ਨਹੀ ਦਰਗਹ ਮਾਨੁ ॥

25 ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥

26 ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥

27 ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥

28 ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥

29 ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥

30 ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥

31 ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥

32 ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥

33 ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥

34 ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥

35 ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥

36 ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥

37 ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥

38 ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥

39 ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥

40 ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥

41 ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥

42 ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题