Sri Guru Granth Sahib Ji

Ang 943

更换译本

1 ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥

2 ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥

3 ਅਕਥ ਕਥਾ ਲੇ ਰਹਉ ਨਿਰਾਲਾ ॥

4 ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥

5 ਏਕੁ ਸਬਦੁ ਜਿਤੁ ਕਥਾ ਵੀਚਾਰੀ ॥

6 ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥

7 ਮੈਣ ਕੇ ਦੰਤ ਕਿਉ ਖਾਈਐ ਸਾਰੁ ॥

8 ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥

9 ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥

10 ਕਵਨ ਗੁਫਾ ਜਿਤੁ ਰਹੈ ਅਵਾਹਨੁ ॥

11 ਇਤ ਉਤ ਕਿਸ ਕਉ ਜਾਣਿ ਸਮਾਵੈ ॥

12 ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥

13 ਹਉ ਹਉ ਮੈ ਮੈ ਵਿਚਹੁ ਖੋਵੈ ॥

14 ਦੂਜਾ ਮੇਟੈ ਏਕੋ ਹੋਵੈ ॥

15 ਜਗੁ ਕਰੜਾ ਮਨਮੁਖੁ ਗਾਵਾਰੁ ॥

16 ਸਬਦੁ ਕਮਾਈਐ ਖਾਈਐ ਸਾਰੁ ॥

17 ਅੰਤਰਿ ਬਾਹਰਿ ਏਕੋ ਜਾਣੈ ॥

18 ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥

19 ਸਚ ਭੈ ਰਾਤਾ ਗਰਬੁ ਨਿਵਾਰੈ ॥

20 ਏਕੋ ਜਾਤਾ ਸਬਦੁ ਵੀਚਾਰੈ ॥

21 ਸਬਦੁ ਵਸੈ ਸਚੁ ਅੰਤਰਿ ਹੀਆ ॥

22 ਤਨੁ ਮਨੁ ਸੀਤਲੁ ਰੰਗਿ ਰੰਗੀਆ ॥

23 ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥

24 ਨਾਨਕ ਨਦਰੀ ਨਦਰਿ ਪਿਆਰੇ ॥੪੭॥

25 ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥

26 ਕਵਨ ਮੁਖਿ ਸੂਰਜੁ ਤਪੈ ਤਪਾਇਆ ॥

27 ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥

28 ਕਵਨ ਬੁਧਿ ਗੁਰਮੁਖਿ ਪਤਿ ਰਹੈ ॥

29 ਕਵਨੁ ਜੋਧੁ ਜੋ ਕਾਲੁ ਸੰਘਾਰੈ ॥

30 ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥

31 ਸਬਦੁ ਭਾਖਤ ਸਸਿ ਜੋਤਿ ਅਪਾਰਾ ॥

32 ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥

33 ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥

34 ਆਪੇ ਪਾਰਿ ਉਤਾਰਣਹਾਰਾ ॥

35 ਗੁਰ ਪਰਚੈ ਮਨੁ ਸਾਚਿ ਸਮਾਇ ॥

36 ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥

37 ਨਾਮ ਤਤੁ ਸਭ ਹੀ ਸਿਰਿ ਜਾਪੈ ॥

38 ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥

39 ਤਤੋ ਤਤੁ ਮਿਲੈ ਮਨੁ ਮਾਨੈ ॥

40 ਦੂਜਾ ਜਾਇ ਇਕਤੁ ਘਰਿ ਆਨੈ ॥

41 ਬੋਲੈ ਪਵਨਾ ਗਗਨੁ ਗਰਜੈ ॥

42 ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥

43 ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥

44 ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥

45 ਘਟਿ ਘਟਿ ਸੁੰਨ ਕਾ ਜਾਣੈ ਭੇਉ ॥

46 ਆਦਿ ਪੁਰਖੁ ਨਿਰੰਜਨ ਦੇਉ ॥

47 ਜੋ ਜਨੁ ਨਾਮ ਨਿਰੰਜਨ ਰਾਤਾ ॥

48 ਨਾਨਕ ਸੋਈ ਪੁਰਖੁ ਬਿਧਾਤਾ ॥੫੧॥

49 ਸੁੰਨੋ ਸੁੰਨੁ ਕਹੈ ਸਭੁ ਕੋਈ ॥

50 ਅਨਹਤ ਸੁੰਨੁ ਕਹਾ ਤੇ ਹੋਈ ॥

51 ਅਨਹਤ ਸੁੰਨਿ ਰਤੇ ਸੇ ਕੈਸੇ ॥

52 ਜਿਸ ਤੇ ਉਪਜੇ ਤਿਸ ਹੀ ਜੈਸੇ ॥

53 ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥

54 ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥

55 ਨਉ ਸਰ ਸੁਭਰ ਦਸਵੈ ਪੂਰੇ ॥

56 ਤਹ ਅਨਹਤ ਸੁੰਨ ਵਜਾਵਹਿ ਤੂਰੇ ॥

57 ਸਾਚੈ ਰਾਚੇ ਦੇਖਿ ਹਜੂਰੇ ॥

58 ਘਟਿ ਘਟਿ ਸਾਚੁ ਰਹਿਆ ਭਰਪੂਰੇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题