Ang 949
1 ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥
2 ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥
3 ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥
4 ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥
5 ਸਲੋਕ ਮਃ ੩ ॥
6 ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥
7 ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥
8 ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥
9 ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥
10 ਮਃ ੩ ॥
11 ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥
12 ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥
13 ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥
14 ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥
15 ਪਉੜੀ ॥
16 ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥
17 ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥
18 ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥
19 ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥
20 ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥
21 ਸਲੋਕੁ ਮਃ ੩ ॥
22 ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥
23 ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥
24 ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥
25 ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥
26 ਮਃ ੩ ॥
27 ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥
28 ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥
29 ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥
30 ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
31 ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥
32 ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥
33 ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥
34 ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥
35 ਪਉੜੀ ॥
36 ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥
37 ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥
38 ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥
39 ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥
40 ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥
41 ਸਲੋਕ ਮਃ ੩ ॥
42 ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
43 ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥
44 ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥