Ang 959
1 ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥
2 ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥
3 ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥
4 ਮਃ ੫ ॥
5 ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥
6 ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥
7 ਜਿਚਰੁ ਪੈਨਨਿ ਖਾਵਨੑੇ ਤਿਚਰੁ ਰਖਨਿ ਗੰਢੁ ॥
8 ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥
9 ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥
10 ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥
11 ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥
12 ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥
13 ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥
14 ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥
15 ਪਉੜੀ ॥
16 ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥
17 ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥
18 ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥
19 ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥
20 ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥
21 ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥
22 ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥
23 ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥
24 ਸਲੋਕ ਮਃ ੫ ॥
25 ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥
26 ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥
27 ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥
28 ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥
29 ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥
30 ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥
31 ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥
32 ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥
33 ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥
34 ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥
35 ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥
36 ਮਃ ੫ ॥
37 ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥
38 ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥
39 ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥
40 ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥
41 ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥
42 ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥